
ਸੁਨੀਲ ਜਾਖੜ ਦਾ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਭਾਜਪਾ ਹੋਰ ਮਜਬੂਤ ਹੋਵੇਗੀ – ਗੌਰਵ ਕੱਕੜ.
ਸੁਨੀਲ ਜਾਖੜ ਦਾ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਭਾਜਪਾ ਹੋਰ ਮਜਬੂਤ ਹੋਵੇਗੀ – ਗੌਰਵ ਕੱਕੜ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 22 ਮਈ 2022 – ਵਿਧਾਨ ਸਭਾ ਹਲਕਾ ਅਬੋਹਰ ਤੋ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਭਾਜਪਾ ਹੋਰ ਮਜਬੂਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਰੀਦਕੋਟ ਦੇ ਭਾਜਪਾ ਦੇ ਹਲਕਾ ਇੰਚਾਰਜ਼ ਗੌਰਵ ਕੱਕੜ ਨੇ ਕੀਤਾ।
ਉਨ੍ਹਾਂ ਨੇ ਕਿਹਾ ਇੰਨੇ ਵੱਡੇ ਕੱਦਾਵਰ, ਸੂਝਵਾਨ ਅਤੇ ਇਮਾਨਦਾਰ ਸ਼ਖਸ਼ੀਅਤ ਸੁਨੀਲ ਜਾਖੜ ਦੇ ਕਾਂਗਰਸ ਛੱਡ ਭਾਜਪਾ ਵਿੱਚ ਆਉਣ ਨਾਲ ਭਾਜਪਾ ਨੂੰ ਬਹੁਤ ਵੱਡਾ ਫਾਇਦਾ ਮਿਲੇਗਾ ਤੇ ਉਨ੍ਹਾਂ ਦੇ ਕਾਂਗਰਸ ਛੱਡ ਭਾਜਪਾ ਵਿੱਚ ਆਉਣ ਨਾਲ ਇਹ ਗੱਲ ਸਾਫ ਹੋ ਗਈ ਹੈ, ਕਾਂਗਰਸ ਪਾਰਟੀ ਦਾ ਹੁਣ ਦੇਸ਼ ਭਰ ਵਿੱਚੋਂ ਹੁਣ ਮੁਕੰਮਲ ਸਫਾਇਆ ਹੋਣ ਜਾ ਰਿਹਾ।
ਗੌਰਵ ਕੱਕੜ ਨੇ ਅੱਗੇ ਕਿਹਾ ਜਾਖੜ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਪੰਜਾਬ ਵਿੱਚ ਭਾਜਪਾ ਦਾ ਆਧਾਰ ਹੋਰ ਵਧੇਗਾ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਵੱਡੀ ਜਿੱਤ ਹੋਵੇਗੀ।