ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਆਪਣੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਪੁਲੀਸ ਨੂੰ ਉਸ ਖ਼ਿਲਾਫ਼ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਕਾਰਨ ਇਹ ਕਾਰਵਾਈ ਕੀਤੀ ਗਈ ਹੈ, ਜਿਸ ਦੇ ਪੁਖਤਾ ਸਬੂਤ ਵੀ ਮਿਲੇ ਹਨ। ਵਿਜੇ ਸਿੰਗਲਾ ਮਾਨ ਮੰਤਰੀ ਮੰਡਲ ਵਿੱਚ ਸਿਹਤ ਮੰਤਰੀ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਜੇ ਸਿੰਗਲਾ ਅਧਿਕਾਰੀਆਂ ਨੂੰ ਠੇਕੇ ’ਤੇ ਰੱਖਣ ਲਈ ਸਥਾਈ ਕਮਿਸ਼ਨ ਦੀ ਮੰਗ ਕਰ ਰਹੇ ਸਨ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ। ਵਿਜੇ ਸਿੰਗਲਾ ਨੇ ਮਾਨਸਾ ਤੋਂ ਮਸ਼ਹੂਰ ਗਾਇਕ ਅਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ 60,000 ਤੋਂ ਵੱਧ ਵੋਟਾਂ ਨਾਲ ਹਰਾਇਆ।
ਦੱਸ ਦਈਏ ਕਿ ਦੇਸ਼ ਦੇ ਇਤਿਹਾਸ ‘ਚ ਦੂਜੀ ਵਾਰ ਮੁੱਖ ਮੰਤਰੀ ਨੇ ਸਿੱਧੇ ਤੌਰ ‘ਤੇ ਆਪਣੇ ਮੰਤਰੀ ‘ਤੇ ਸਖਤ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ।