ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ਤੇ ਪਾਬੰਦੀ

ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ਤੇ ਪਾਬੰਦੀ

ਹੁਕਮ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ

ਫਰੀਦਕੋਟ 1 ਮਾਰਚ (ਪਰਵਿੰਦਰ ਸਿੰਘ ਕੰਧਾਰੀ ) ਜਿਲਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ ਦੀ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ।ਉਨਾਂ ਦੱਸਿਆ ਕਿ ਪਿਛਲੇ ਦਿਨੀਂ ਜਿਲ੍ਹਾਂ ਤਰਨਤਾਰਨ ਵਿੱਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਮਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ । ਇਸ ਲਈ ਉਨਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਡਰੋਨ ਦੀ ਮਦਦ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਡਰੋਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਵਿਆਹ ਸ਼ਾਦੀ ਅਤੇ ਹੋਰ ਧਾਰਮਿਕ ਸਭਿਆਚਾਰਕ ਪ੍ਰੋਗਰਾਮਾਂ ਲਈ ਡਰੋਨ ਦਾ ਇਸੇਤਮਾਲ ਕੀਤਾ ਜਾਣਾ ਹੈ ਤਾਂ ਡਰੋਨ ਦਾ ਇਸਤਮਾਲ ਕਰਨ ਲਈ ਦਫਤਰ ਡਿਪਟੀ ਕਮਿਸ਼ਨਰ ਪਾਸੋਂ ਅਗਾਉਂ ਪ੍ਰਵਾਨਗੀ ਲਈ ਜਾਵੇਗੀ। ਉਨਾਂ ਕਿਹਾ ਕਿ ਦਫਤਰ ਦੀ ਬਿਨਾ ਪ੍ਰਵਾਨਗੀ ਤੇ ਡਰੋਨ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

Prince

Read Previous

ਜਿਲ੍ਹੇ ਵਿਚ ਪਿਆ ਮੀਂਹ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ – ਮੁੱਖ ਖੇਤੀਬਾੜੀ ਅਫਸਰ

Read Next

CM ਦੀ ਮੀਟਿੰਗ ਤੋਂ ਬਾਅਦ ਐਕਸ਼ਨ ! ਪੰਜਾਬ ਭਰ ‘ਚ ਪੁਲਿਸ ਦੀ ਵੱਡੇ ਪੱਧਰ ‘ਤੇ ਛਾਪੇਮਾਰੀ, ਇਲਾਕੇ ਸੀਲ, ਤਸਕਰਾਂ ਦੇ ਘਰਾਂ ਦੀ ਤਲਾਸ਼ੀ।

Leave a Reply

Your email address will not be published. Required fields are marked *