ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਹਟਾਉਣ ਦੀ ਤਿਆਰੀ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਮੇਰਾ ਬੈਗ ਪੈਕ ਹੈ, ਮੈਨੂੰ ਕੋਈ ਪਰਵਾਹ ਨਹੀਂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਹਟਾਉਣ ਦੀ ਤਿਆਰੀ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਮੇਰਾ ਬੈਗ ਪੈਕ ਹੈ, ਮੈਨੂੰ ਕੋਈ ਪਰਵਾਹ ਨਹੀਂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਉਣ ਨੂੰ ਲੈਕੇ ਚੱਲ ਰਹੀਆਂ ਕਿਆਸਅਰਾਈਆਂ ਪ੍ਰਤੀ ਪੱਤਰਕਾਰਾਂ ਨੇ ਜਦੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਸਬੰਧੀ ਪੁੱਛਿਆ ਗਿਆ ਤਾਂ ਸਿੰਘ ਸਾਹਿਬ ਨੇ ਅੱਗੋਂ ਤੰਜ ਕੱਸਦੇ ਹੋਏ ਕਿਹਾ ਕਿ ਮੇਰਾ ਬੈਗ ਪੈਕ ਹੈ, ਮੈਨੂੰ ਪਰਵਾਹ ਨਹੀਂ।

ਇਸ ਦੇ ਨਾਲ ਹੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਣਾਈ ਸੱਤ ਮੈਂਬਰੀ ਕਮੇਟੀ ‘ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ। ਉਹਨਾਂ ਨੇ ਕਿਹਾ ਕਿ ਜੋ ਪੰਜ ਮੈਂਬਰ ਬਚੇ ਨੇ ਉਹ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ। ਪਰ ਉਹਨਾਂ ਨੇ ਜੋ ਇੱਕ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਦਿੱਤਾ ਹੈ ਕਿ ਅਕਾਲੀ ਦਲ ਸਹਿਯੋਗ ਨਹੀਂ ਕਰ ਰਿਹਾ, ਪਰ ਫਸੀਲ ਤੋਂ ਇਹ ਕਿਹਾ ਗਿਆ ਸੀ ਕਿ ਉਹ ਸੱਤ ਮੈਂਬਰ ਹੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰੇਗੀ।ਦੱਸ ਦਈਏ ਕਿ ਕਿਰਪਾਲ ਸਿੰਘ ਬਡੂਗਰ ਅਤੇ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਸੀ ਤਾਂ ਹੁਣ ਉਸ ਕਮੇਟੀ ਦੇ ਪੰਜ ਮੈਂਬਰ ਬਚੇ ਨੇ। ਜਿਨਾਂ ਨੂੰ ਹੁਕਮ ਜਾਰੀ ਹੋਏ ਨੇ ਕਿ ਉਹੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ।

ਪੱਤਰਕਾਰਾਂ ਦੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸਵਾਲ ਪੁੱਛਿਆ ਗਿਆ ਕਿ ਤੁਹਾਨੂੰ ਹਟਾਉਣ ਦੀਆਂ ਚਰਚਾਵਾਂ ਨੇ ਤਾਂ ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਮੈਂ ਤਾਂ ਆਪਣੇ ਕੱਪੜੇ ਬੈਗ ਦੇ ਵਿੱਚ ਪਾਏ ਨੇ ਮੈਨੂੰ ਕੋਈ ਪਰਵਾਹ ਨਹੀਂ। ਇਹ ਸੇਵਾ ਗੁਰੂ ਦੀ ਕਿਰਪਾ ਦੇ ਨਾਲ ਹੀ ਮਿਲਦੀ ਹੈ। ਕੋਈ ਇੱਥੇ ਪੱਕੇ ਤੌਰ ਤੇ ਨਹੀਂ ਰਹਿੰਦਾ।

ਸੋ ਹੁਣ ਜਥੇਦਾਰ ਸਾਹਿਬਾਨ ਦੇ ਇਸ ਬਿਆਨ ਤੋਂ ਬਾਅਦ ਅਗਲਾ ਫੈਸਲਾ ਸਿੰਘ ਸਾਹਿਬਾਨਾਂ ਦੀ ਬੈਠਕ ਤੋਂ ਬਾਅਦ ਕੀਤਾ ਜਾਵੇਗਾ। ਅਤੇ ਜਥੇਦਾਰ ਨੇ ਇਹ ਵੀ ਕਿਹਾ ਕਿ ਇਹਨਾਂ ਪੰਜ ਮੈਂਬਰਾਂ ਦੇ ਵਿੱਚੋਂ ਕਿਸੇ ਇੱਕ ਨੂੰ ਕੋਆਰਡੀਨੇਟਰ ਬਣਾਇਆ ਜਾਵੇਗਾ ਜੋ ਇਸ ਪੂਰੀ ਭਰਤੀ ਮੁਹਿੰਮ ਦੀ ਅਗਵਾਈ ਕਰੇਗਾ। ਹੁਣ ਦੇਖਣਾ ਹੋਵੇਗਾ ਕਿ ਜਥੇਦਾਰ ਸਾਹਿਬਾਨ ਦੇ ਬਿਆਨ ਤੋਂ ਬਾਅਦ ਅਕਾਲੀ ਦਲ ਦਾ ਕੀ ਬਿਆਨ ਸਾਹਮਣੇ ਆਵੇਗਾ।

Prince

Read Previous

CM ਦੀ ਮੀਟਿੰਗ ਤੋਂ ਬਾਅਦ ਐਕਸ਼ਨ ! ਪੰਜਾਬ ਭਰ ‘ਚ ਪੁਲਿਸ ਦੀ ਵੱਡੇ ਪੱਧਰ ‘ਤੇ ਛਾਪੇਮਾਰੀ, ਇਲਾਕੇ ਸੀਲ, ਤਸਕਰਾਂ ਦੇ ਘਰਾਂ ਦੀ ਤਲਾਸ਼ੀ।

Read Next

ਫਰੀਦਕੋਟ ਜਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜੰਗ ਅਭਿਆਨ ਤਹਿਤ ਵੱਖ ਵੱਖ ਥਾਂਵਾਂ ਤੇ ਤਲਾਸ਼ੀ ਮੁਹਿੰਮ ਚਲਾਈ।

Leave a Reply

Your email address will not be published. Required fields are marked *