ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਲਈ ਰਜਿਸਟ੍ਰੇਸ਼ਨ ਸ਼ੁਰੂ।

ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਲਈ ਰਜਿਸਟ੍ਰੇਸ਼ਨ ਸ਼ੁਰੂ

ਫਰੀਦਕੋਟ 3 ਮਾਰਚ (ਪਰਵਿੰਦਰ ਸਿੰਘ ਕੰਧਾਰੀ) ਜਿਲ੍ਹਾ ਰੋਜਗਾਰ ਤੇ ਕਾਰੋਬਰ ਅਫਸਰ  ਸ. ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ(ਪੀ.ਐਮ.ਆਈ.ਐਸ) ਇੰਟਰਸ਼ਿਪ ਸ਼ੁਰੂ ਕੀਤੀ ਜਾ ਰਹੀ ਹੈ। ਇਸ ਇੰਟਰਸ਼ਿਪ ਦੌਰਾਨ ਪ੍ਰਾਰਥੀਆਂ ਨੂੰ 5000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਅਤੇ ਇੰਟਰਸ਼ਿਪ ਜੁਆਇਨ ਕਰਨ ਤੇ 6000 ਰੁਪਏ (ਸਿਰਫ਼ ਇੱਕ ਵਾਰ ) ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੀ.ਐਮ ਸੁਰੱਖਿਆ ਬੀਮਾ ਯੋਜਨਾ ਤਹਿਤ ਬੀਮਾ ਵੀ ਕੀਤਾ ਜਾਵੇਗਾ ਜਿਸ ਦੀ ਕਿਸ਼ਤ ਵੀ ਸਰਕਾਰ ਵੱਲੋਂ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਡਾਬਰ ਇੰਡੀਆ ਲਿਮਟਿਡ, ਐਚ.ਡੀ.ਐਫ.ਸੀ ਬੈਂਕ ਲਿਮਟਿਡ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਇੰਡਸਿਨ ਬੈਕ, ਜੂਬੀਲੈਂਟ ਫੂਡਵਰਕਸ, ਰਿਲਾਇੰਸ ਇੰਡਸਰੀਜ਼ ਲਿਮਟਿਡ ਕੰਪਨੀਆਂ ਵੱਲੋਂ ਇੰਟਰਸ਼ਿਪ ਦਿੱਤੀ ਜਾਵੇਗੀ।

 ਉਨ੍ਹਾਂ ਕਿਹਾ ਕਿ ਜੋ ਪ੍ਰਾਰਥੀ ਇਸ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਦੀ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਗ੍ਰੇਜੁਏਸ਼ਨ, ਉਮਰ 21 ਤੋਂ 24 ਸਾਲ ਅਤੇ ਸਾਲਾਨਾ ਆਮਦਨ ਅੱਠ ਲੱਖ ਤੋਂ ਘੱਟ ਹੋਵੇ। ਪਰਿਵਾਰ ਦਾ ਕੋਈ ਵੀ ਵਿਅਕਤੀ ਸਰਕਾਰੀ ਨੌਕਰੀ ਤੇ ਨਾ ਹੋਵੇ। ਅਪਲਾਈ ਕਰਨ ਸਮੇਂ ਜਰੂਰੀ ਦਸਤਾਵੇਜ ਪ੍ਰਾਰਥੀ ਕੋਲ ਹੋਣੇ ਜਰੂਰੀ ਹਨ ਜਿੰਨਾਂ ਵਿੱਚ ਦਸਵੀਂ, ਬਾਰ੍ਹਵੀਂ ਅਤੇ ਗ੍ਰੇਜੁਏਸ਼ਨ, ਅਧਾਰ ਕਾਰਡ, ਬੈਂਕ ਦੀ ਪਾਸ ਬੁੱਕ, ਓ.ਟੀ.ਪੀ. ਲਈ ਮੋਬਾਈਲ ਚਾਲੂ ਹਾਲਤ ਵਿੱਚ ਹੋਵੇ।

ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਸਿੱਧੇ ਤੌਰ ਤੇ ਸਰਕਾਰ ਦੀ ਵੈੱਬਸਾਈਟ pminternship.mca.gov.in ਤੇ ਖੁਦ ਅਪਲਾਈ ਕਰ ਸਕਦੇ ਹਨ। ਜੇਕਰ ਅਪਲਾਈ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਆਉਂਦੀ ਹੈ ਤਾਂ ਦਫਤਰ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਫਰੀਦਕੋਟ ਵਿਖੇ ਦਫਤਰੀ ਸਮੇਂ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।

Prince

Read Previous

ਜਿਲ੍ਹੇ ਵਿੱਚ 08 ਮਾਰਚ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ।

Read Next

ਕਿਸਾਨ ਬੇਲੋੜੀਆਂ ਖਾਦਾਂ ਅਤੇ ਜ਼ਹਿਰਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨ – ਡਾ. ਅਵੀਨਿੰਦਰ ਪਾਲ ਸਿੰਘ

Leave a Reply

Your email address will not be published. Required fields are marked *