ਕਿਸਾਨ ਬੇਲੋੜੀਆਂ ਖਾਦਾਂ ਅਤੇ ਜ਼ਹਿਰਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨ – ਡਾ. ਅਵੀਨਿੰਦਰ ਪਾਲ ਸਿੰਘ

ਕਿਸਾਨ ਬੇਲੋੜੀਆਂ ਖਾਦਾਂ ਅਤੇ ਜ਼ਹਿਰਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨ – ਡਾ. ਅਵੀਨਿੰਦਰ ਪਾਲ ਸਿੰਘ

ਫਰੀਦਕੋਟ  3 ਮਾਰਚ (ਪਰਵਿੰਦਰ ਸਿੰਘ ਕੰਧਾਰੀ) ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤੇ ਡਾ. ਅਵੀਨਿੰਦਰ ਪਾਲ ਸਿੰਘ ਜਿਲ੍ਹਾ ਸਿਖਲਾਈ ਅਫਸਰ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਗੁਰਿੰਦਰਪਾਲ ਸਿੰਘ ਵੱਲੋਂ ਜਿਲ੍ਹਾ ਫਰੀਦਕੋਟ ਦੇ ਪਿੰਡ ਗੁਰੂਸਰ  ਬਲਾਕ ਕੋਟਕਪੂਰਾ ਵਿੱਚ ਕਣਕ ਦੀ ਫਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਅਤੇ ਖੇਤਾਂ ਦਾ ਸਰਵੇਖਣ ਕੀਤਾ ਗਿਆ। ਸਰਵੇਖਣ ਕੀਤੇ ਗਏ ਖੇਤਾਂ ਵਿੱਚ ਕਿਸੇ ਵੀ ਬਿਮਾਰੀ ਅਤੇ ਕੀੜੇ-ਮਕੌੜੇ ਦਾ ਹਮਲਾ ਵੇਖਣ ਵਿੱਚ ਨਹੀਂ ਆਇਆ।

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਬਦਲਦੇ ਹੋਏ ਮੌਸਮ ਨੂੰ ਮੁੱਖ ਰੱਖਦੇ ਹੋਏ ਪੀਲੀ ਕੂੰਗੀ ਦੇ ਹਮਲੇ ਤੋਂ ਸੁਚੇਤ ਰਹਿਣ ਲਈ ਸਲਾਹ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਜੇਕਰ ਕਿਤੇ ਪੀਲੀ ਕੂੰਗੀ ਦੇ ਲੱਛਣ ਜਿਵੇਂ ਕਿ ਪੀਲੇ ਰੰਗ ਦਾ ਹਲਦੀ ਵਰਗਾ ਪਾਊਡਰ ਕਣਕ ਦੇ ਪੱਤਿਆਂ ਤੇ ਦੇਖਣ ਵਿੱਚ ਆਵੇ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ ਅਨੁਸਾਰ ਉੱਲੀਨਾਸ਼ਕ ਦੀ ਸਪਰੇ ਕੀਤੀ ਜਾਵੇ।

 ਇਸ ਤੋਂ ਇਲਾਵਾ ਸ੍ਰੀ ਬੂਟਾ ਸਿਘ ਖੇਤੀਬਾੜੀ ਉਪ-ਨਿਰੀਖਕ ਵੱਲੋਂ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲ ਝੋਨਾ ਬੀਜਣ ਤੋਂ ਪਹਿਲਾਂ ਵਿਭਾਗ ਪਾਸੋਂ ਪਰੀਖਣ ਕਰਵਾਉਣ ਲਈ ਪ੍ਰੇਰਿਆ ਗਿਆ। ਸ੍ਰੀ ਰਿਪਲਜੀਤ ਸਿੰਘ ਖੇਤੀਬਾੜੀ ਉਪ-ਨਿਰੀਖਕ ਨੇ ਕੈਂਪ ਵਿੱਚ ਹਾਜ਼ਰ ਕਿਸਾਨਾਂ ਦਾ ਧੰਨਵਾਦ ਕੀਤਾ ।

Prince

Read Previous

ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਲਈ ਰਜਿਸਟ੍ਰੇਸ਼ਨ ਸ਼ੁਰੂ।

Read Next

ਫਰੀਦਕੋਟ ਪੁਲਿਸ ਵੱਲੋਂ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ 07 ਨਸ਼ਾ ਤਸਕਰ ਕੀਤੇ ਕਾਬੂ।

Leave a Reply

Your email address will not be published. Required fields are marked *