ਪੀ.ਏ.ਯੂ਼ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ 11 ਮਾਰਚ ਨੂੰ ਲੱਗੇਗਾ

ਪੀ.ਏ.ਯੂ਼ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ 11 ਮਾਰਚ  ਨੂੰ ਲੱਗੇਗਾ

        ਫ਼ਰੀਦਕੋਟ (ਪਰਵਿੰਦਰ ਸਿੰਘ ਕੰਧਾਰੀ )   –   ਡਾ: ਕੁਲਦੀਪ ਸਿੰਘ ਨਿਰਦੇਸ਼ਕ ਪੀ.ਏ.ਯੂ਼ ਖੇਤਰੀ ਖੋਜ ਕੇਂਦਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 11 ਮਾਰਚ  ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ ।

ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ । ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਸੰਬੰਧਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ਤੇ ਹੱਲ ਦੱਸੇ ਜਾਣਗੇ । ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ । ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ: ਕੁਲਵੀਰ ਸਿੰਘ, ਫੋਨ ਨੰਬਰ 94177-83052,01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ ।

Prince

Read Previous

ਕੈਨੇਡਾ-ਮੈਕਸੀਕੋ ‘ਤੇ 25% ਟੈਰਿਫ ਅੱਜ ਤੋਂ ਲਾਗੂ

Read Next

ਡਿਪਟੀ ਕਮਿਸ਼ਨਰ ਨੇ ਰਜਿਸਟਰੇਸ਼ਨ ਦਾ ਕੰਮ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਅਧਿਕਾਰ।

Leave a Reply

Your email address will not be published. Required fields are marked *