ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਰੀਦਕੋਟ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਵੱਖ ਵੱਖ ਸੇਵਾਵਾਂ।

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਰੀਦਕੋਟ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਵੱਖ ਵੱਖ ਸੇਵਾਵਾਂ

ਫ਼ਰੀਦਕੋਟ 5 ਮਾਰਚ (ਪਰਵਿੰਦਰ ਸਿੰਘ ਕੰਧਾਰੀ) ਜਿਲ੍ਹੇ ਵਿੱਚ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਕਮ—ਚੇਅਰਮੈਂਨ ਡੀ.ਬੀ.ਈ.ਈ. ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ ਨੇੜੇ ਸੰਧੂ ਪੈਲਿਸ, ਫਰੀਦਕੋਟ ਵੱਲੋਂ ਜਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰੋਜ਼ਗਾਰ/ਸਵੈ-ਰੋਜ਼ਗਾਰ ਅਤੇ ਹੋਰ ਸੇਵਾਵਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ. ਗੁਰਤੇਜ ਸਿੰਘ ਨੇ ਦੱਸਿਆ ਕਿ ਬਿਊਰੋ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਮੈਨੂਅਲ ਅਤੇ ਆਨ-ਲਾਈਨ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਬਿਊਰੋ ਵੱਲੋਂ ਹਰ ਮਹੀਨੇ ਪਲੈਸਮੈਂਟ-ਕੈਂਪ/ਸਵੈਂ-ਰੋਜ਼ਗਾਰ ਕੈਂਪ/ਸਕਿੱਲ-ਟ੍ਰੇਨਿੰਗ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਨੌਕਰੀ ਸਬੰਧੀ, ਲੋਨ ਸਬੰਧੀ ਅਤੇ ਸਕਿੱਲ ਟੇ੍ਰਨਿੰਗ ਸਬੰਧੀ ਲਾਭ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਮੁਫ਼ਤ ਲਾਇਬ੍ਰੇਰੀ, ਮੁਫ਼ਤ ਇੰਟਰਨੈਂਟ ਸਹੂਲਤ ਦਿੱਤੀ ਜਾਂਦੀ ਹੈ ਤਾਂ ਜੋ ਪ੍ਰਾਰਥੀ ਦਫ਼ਤਰ ਵਿਖੇ ਦਫ਼ਤਰੀ ਸਮੇਂ ਵਿੱਚ ਹਾਜ਼ਰ ਹੋ ਕੇ ਮੁਕਾਬਲੇ ਦੀ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਪੜ੍ਹ ਸਕਣ ਅਤੇ ਮੁਫ਼ਤ ਇੰਟਰਨੈਂਟ ਦੇ ਜਰੀਏ ਪ੍ਰਕਾਸ਼ਿਤ ਅਸਾਮੀਆਂ ਅਪਲਾਈ ਕਰ ਸਕਣ।ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਫੇਸਬੁੱਕ, ਇੰਸਟਾਗਰਾਮ,ਟਵੀਟਰ,ਲਿੰਕਡਿਨ,ਟੈਲੀਗਰਾਮ ਆਦਿ ਸੋ਼ਸਲ-ਮੀਡੀਆ ਅਕਾਂਊਟ ਬਣਾਏ ਗਏ ਹਨ, ਤਾਂ ਜੋ ਜਿਲ੍ਹੇ ਦੇ ਵੱਧ ਤੋਂ ਵੱਧ ਪ੍ਰਾਰਥੀਆਂ ਤੱਕ ਅਸਾਮੀਆਂ ਅਤੇ ਬਿਊਰੋ ਵੱਲੋਂ ਕੀਤੀਆਂ ਜਾਂਦੀਆਂ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਸਮੇਂ-ਸਮੇਂ ਪਹੁੰਚ ਸਕੇ।ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹੇ ਦੇ ਬੇਰੁਜ਼ਗਾਰ ਪ੍ਰਾਰਥੀ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਪੜ੍ਹਾਈ ਦੇ ਅਸਲ-ਦਸਤਾਵੇਜ਼, ਅਧਾਰ-ਕਾਰਡ, ਜਾਤੀ-ਸਰਟੀਫਿਕੇਟ ਰਜਿਯੂਮ ਆਦਿ ਦੀਆਂ ਫੋਟੋ-ਕਾਪੀਆਂ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।

Prince

Read Previous

ਡਿਪਟੀ ਕਮਿਸ਼ਨਰ ਨੇ ਰਜਿਸਟਰੇਸ਼ਨ ਦਾ ਕੰਮ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਅਧਿਕਾਰ।

Leave a Reply

Your email address will not be published. Required fields are marked *