ਸਿੱਖਿਆ ਮੰਤਰੀ ਨੇ ਕੀਤਾ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ।
ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ , ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 25 ਦਸੰਬਰ ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲ 1 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ।
ਜ਼ਿਕਰਯੋਗ ਹੈ ਕਿ ਹਾਲ ਹੀ ਮੁਖ ਮੰਤਰੀ ਪੰਜਾਬ , ਕੈਪਟਨ ਅਮਰਿੰਦਰ ਸਿੰਘ ਵੱਲੋਂ ਕ੍ਰਿਸਮਸ ਅਤੇ ਸ਼ਹੀਦੀ ਸਭਵਣਾ ਨੂੰ ਧਿਆਨ ‘ਚ ਰੱਖਦੇ ਹੋਏ ਰਾਤ ਦੇ ਕਰਫਿਊ ਨੂੰ ਹਟਾਉਣ ਦਾ ਵੀ ਐਲਾਨ ਕੀਤਾ ਹੈ।