ਵੱਡੇ ਫਰਕ ਨਾਲ ਐਮ ਸੀ ਦੀ ਚੋਣ ਜਿਤਾਉਣ ਤੇ ਜਤਿੰਦਰ ਸਿੰਘ ਨੇ ਵਾਰਡ ਵਾਸੀਆਂ ਤੇ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ।
ਫਰੀਦਕੋਟ, 18 ਫਰਵਰੀ 2021 – ਵਾਰਡ ਨੰਬਰ 24 ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਜਤਿੰਦਰ ਸਿੰਘ ਨੇ ਆਪਣੇ ਵਿਰੋਧੀਆਂ ਨੂੰ ਹਰਾ ਕੇ 786 ਦੀ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਇਸ ਮੌਕੇ ਤੇ ਜਤਿੰਦਰ ਸਿੰਘ ਨੇ ਸਮੂਹ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਆਪਣੀ ਜਿੱਤ ਦਾ ਸਿਹਰਾ ਵਾਰਡ ਵਾਸੀਆਂ ਨੂੰ ਦਿੱਤਾ। ਉਨ੍ਹਾਂ ਨੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਵਾਰਡ ਨੰਬਰ 24 ਲਈ ਕਰਵਾਏ ਵਿਕਾਸ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਕੈਪਟਨ ਸਰਕਾਰ ਦੀਆਂ ਪਿਛਲੇ ਚਾਰ ਸਾਲ ਦੀਆਂ ਪ੍ਰਾਪਤੀਆਂ ਤੋ ਖੁਸ਼ ਹਨ ਤਾਂ ਹੀ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਈ ਹੈ।