– ਲੋਕਾਂ ਨੂੰ ਕੋਵਿਡ ਵੈਕਸੀਨੇਸ਼ਨ ਲਗਵਾਉਣ ਲਈ ਅਫ਼ਵਾਹਾਂ ਤੋਂ ਸੁਚੇਤ ਕਰਦਿਆ ਖੇਡਿਆ ਨਾਟਕ
– ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ ਕਾਰਡ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 24 ਫ਼ਰਵਰੀ 2021 – ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਦੇ ਇਲਾਜ ਸਬੰਧੀ ਸਹੂਲਤਾਂ ’ਚ ਹੋਰ ਵਾਧਾ ਕਰਦਿਆਂ ਸਿਵਲ ਹਸਪਤਾਲ ਲਈ ਭੇਜੀ ਗਈ “ਮਿੰਨੀ ਐਂਬੂਲੈਂਸ” ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਸਿਵਲ ਸਰਜਨ ਡਾ. ਸੰਜੇ ਕਪੂਰ ਅਤੇ ਸਿਵਲ ਹਸਪਤਾਲ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰ ਸ਼ੇਖਰ ਕੱਕੜ ਦੀ ਹਾਜ਼ਰੀ ਵਿਚ ਲੋਕ ਅਰਪਿਤ ਕੀਤਾ। ਇਸ ਮੌਕੇ ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ ਕਾਰਡ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਬੰਧੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਇਹ ਐਂਬੂਲੈਂਸ ਅਤਿ ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਹੈ। ਇਹ ਐਂਬੂਲਸ ਛੋਟੀ ਹੋਣ ਕਾਰਣ ਭੀੜ ਭਾੜ ਵਾਲੇ ਅਤੇ ਤੰਗ ਇਲਾਕਿਆਂ ਵਿਚ ਵੀ ਜਾ ਸਕਦੀ ਹੈ ਜਿਸ ਕਰਕੇ ਪੀੜਤ ਮਰੀਜ਼ ਨੂੰ ਜਲਦ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਜਾ ਸਕੇਗਾ ਅਤੇ ਬੇਸ਼ਕੀਮਤੀ ਜਾਨਾਂ ਬਚਾਈਆ ਜਾ ਸਕਣਗੀਆਂ।
ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਕਪੂਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰ ਸ਼ੇਖਰ ਕੱਕੜ ਨੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਸੌਂਪੀ ਗਈ ਇਸ ਐਂਬੂਲੈਂਸ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਹੰਗਾਮੀ ਹਾਲਤਾਂ ਲਈ ਇਹ ਵੈਨ ਲੋਕਾਂ ਦੇ ਇਲਾਜ ’ਚ ਭਾਰੀ ਮਦਦ ਕਰੇਗੀ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਲੋਕਾਂ ਨੂੰ ਵੈਕਸੀਨੇਸ਼ਨ ਸਬੰਧੀ ਅਫ਼ਵਾਹਾਂ,ਭਰਮਾਂ ਤੋਂ ਜਾਗਰੂਕ ਕਰਨ ਲਈ ਕੋਵਿਡ ਵੈਕਸੀਨੇਸ਼ਨ ਲਗਵਾਉਣ ਲਈ ਪ੍ਰੇਰਿਤ ਕਰਨ ਵਾਲਾ ਨਾਟਕ ਵੀ ਖੇਡਿਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਨਾਟਕ ਖੇਡਣ ਵਾਲੀ ਟੀਮ ਦੀ ਪ੍ਰਸ਼ੰਸ਼ਾ ਵੀ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਸਿਵਲ ਹਸਪਤਾਲ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਆਊਟਸੋਰਸਿੰਗ ਰਾਹੀਂ ਲੋਕਾਂ ਦੀ ਦਿੱਕਤਾਂ ਨੂੰ ਹੱਲ ਕਰਦਿਆਂ ਸਟੇਸ਼ਨਰੀ, ਫੋਟੋ ਸਟੇਟ ਆਦਿ ਦੀ ਦੁਕਾਨ ਵੀ ਲੋਕ ਅਰਪਿਤ ਕੀਤਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਹਿਨੀ, ਡਾ. ਮਨਦੀਪ ਖੰਗੂੜਾ, ਡੀ.ਆਈ ਓ ਡਾ. ਰਣਦੀਪ ਸਿੰਘ ਸਹੋਤਾ, ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਰੇਨੂੰ ਭਾਟੀਆ, ਡਾ. ਦੀਪਿਕਾ, ਪੈਰਾ ਮੈਡੀਕਲ ਸਟਾਫ਼ ਸਮਾਜਸੇਵੀ ਸ੍ਰੀ ਪ੍ਰਵੀਨ ਕਾਲਾ,ਵੀ ਹਾਜ਼ਰ ਸਨ।