ਪੰਜਾਬ ਸਰਕਾਰ ਵੱਲੋਂ ਸਰਦੂਲ ਸਿਕੰਦਰ ਦੇ ਹਸਪਤਾਲ ਦੇ ਬਿੱਲ ਅਦਾ ਕਰਨ ਦਾ ਐਲਾਨ।
ਪੰਜਾਬ ਮੰਤਰੀ ਮੰਡਲ ਨੇ ਅੱਜ ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ ਦੇ ਹਸਪਤਾਲ ਪ੍ਰਤੀ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗੀ।