
ਮੁਫਤ ਮੈਡੀਕਲ ਕੈਂਪ ਲਗਾਇਆ।
ਫਗਵਾੜਾ – ਨੇੜਲੇ ਪਿੰਡ ਰਿਹਾਣਾ ਜੱਟਾਂ ਵਿਖੇ ਸ਼੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਤੇ ਇੰਟਰਨੈਸ਼ਨਲ ਹਿਊਮਨ ਰਾਇਟਸ ਕੌਸਲ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਡਾ ਕਮਲਜੀਤ ਵੱਲੋਂ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ। ਇਸ ਮੌਕੇ ਤੇ ਇੰਟਰਨੈਸ਼ਨਲ ਹਿਊਮਨ ਰਾਇਟਸ ਕੌਂਸਲ ਦੋਆਬਾ ਦੇ ਪ੍ਰਧਾਨ ਪਰਦੀਪ ਸਿੰਘ ਸਾਗਰ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸਭ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਜਰੂਰਤਮੰਦ ਲੋਕਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ।