
ਨਵਜੋਤ ਸਿੰਘ ਸਿੱਧੂ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਘਰ, ਅੰਮ੍ਰਿਤਾ ਵੜਿੰਗ ਨੇ ਪੜ੍ਹੋ ਕਿਵੇਂ ਦਿੱਤੀ ਵਧਾਈ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 19 ਜੁਲਾਈ,2021: ਬੀਤੇ ਦਿਨੀਂ ਕਾਂਗਰਸ ਹਾਈਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਇਆ ਗਿਆ ਤੇ ਅੱਜ ਪੂਰਾ ਦਿਨ ਵੱਖ ਵੱਖ ਕਾਂਗਰਸ ਪਾਰਟੀ ਦੇ ਮੰਤਰੀ ਅਤੇ ਵਿਧਾਇਕਾਂ ਨੂੰ ਵੀ ਮਿਲੇ ਤੇ ਨਵਜੋਤ ਸਿੰਘ ਸਿੱਧੂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਘਰ ਪਹੁੰਚੇ ਤੇ ਉੱਥੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਬੀਬੀ ਅੰਮ੍ਰਿਤਾ ਵੜਿੰਗ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਾ ਵੜਿੰਗ ਵੱਲੋਂ ਨਵਜੋਤ ਸਿੰਘ ਸਿੰਧੂ ਦੀ ਨਿਯੁਕਤੀ ਤੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਧੰਨਵਾਦ ਕੀਤਾ।ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਾ ਵੜਿੰਗ ਨੇ ਕਿਹਾ ਪਾਰਟੀ ਹਾਈਕਮਾਂਡ ਵੱਲੋਂ ਲਏ ਫੈਸਲੇ ਨੇ 2022 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਕਰ ਦਿੱਤੀ ਹੈ ਤੇ ਵਰਕਰਾਂ ਵਿੱਚ ਵੀ ਬਹੁਤ ਜਿਆਦਾ ਖੁਸ਼ੀ ਹੈ।