ਲਖੀਮਪੁਰ ਖੀਰੀ ਘਟਨਾ – ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਬਣੀ ਸਹਿਮਤੀ,
ਲਖਨਊ- ਲਖੀਮਪੁਰ ਖੀਰੀ ਘਟਨਾ ਵਿਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣ ਗਈ ਹੈ। ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 ਲੱਖ ਰੁਪਏ ਦੀ ਵਿੱਤੀ ਸਹਾਇਤਾ, ਇਕ ਮੈਂਬਰ ਨੂੰ ਨੌਕਰੀ, ਜ਼ਖਮੀਆਂ ਨੂੰ 10 ਲੱਖ ਰੁਪਏ, ਘਟਨਾ ਦੀ ਨਿਆਂਇਕ ਜਾਂਚ, ਉਤੇ ਦੋਵਾਂ ਧਿਰਾਂ ਵਿਚ ਸਮਝੌਤਾ ਹੋ ਗਿਆ ਹੈ। ਕਿਸਾਨਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਜਾਵੇਗੀ। ਹਾਈ ਕੋਰਟ ਦੇ ਇੱਕ ਰਿਟਾਇਰਡ ਜੱਜ ਮਾਮਲੇ ਦੀ ਜਾਂਚ ਕਰਨਗੇ। ਏਡੀਜੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਨੇ ਇਹ ਜਾਣਕਾਰੀ ਦਿੱਤੀ ਹੈ।