ਚੰਡੀਗੜ੍ਹ (ਬਿਊਰੋ)— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 35,000 ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਇਸ ਸਬੰਧੀ ਉਨ੍ਹਾਂ ਕਿਹਾ ਕਿ ਗਰੁੱਪ ਸੀ ਅਤੇ ਗਰੁੱਪ ਡੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਕੇ ਅਗਲੇ ਸੈਸ਼ਨ ਵਿੱਚ ਇਹ ਕਾਨੂੰਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਦਿਨ ਰਾਤ ਮਿਹਨਤ ਕਰ ਰਹੇ ਹਾਂ ਤਾਂ ਜੋ ਅਸੀਂ ਲੋਕਾਂ ਦੇ ਹੱਕ ਚ ਫੈਸਲੇ ਲੈ ਸਕੀਏ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ।
ਇਸੇ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਹੁਣ 23 ਮਾਰਚ ਨੂੰ ਪੰਜਾਬ ਵਿੱਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰਹੇਗੀ। ਨਵ-ਨਿਯੁਕਤ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮੌਕੇ ਪੰਜਾਬ ਦੇ ਲੋਕ, ਬਜ਼ੁਰਗ ਅਤੇ ਬੱਚੇ ਭਗਤ ਸਿੰਘ ਨੂੰ ਉਨ੍ਹਾਂ ਦੇ ਪਿੰਡ ਖਟਕੜਕਲਾਂ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕਰਨਗੇ।