ਚੰਡੀਗੜ੍ਹ: ਪੰਜਾਬ ਵਿੱਚ ਪੈ ਰਹੀ ਕਹਿਰ ਦੀ ਗਰਮੀ ਕਾਰਨ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 15 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਦੀ ਪੜ੍ਹਾਈ 16 ਮਈ ਤੋਂ 31 ਮਈ ਤੱਕ ਆਨਲਾਈਨ ਚੱਲੇਗੀ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ।
ਇਸ ਤੋਂ ਇਲਾਵਾ ਸਕੂਲਾਂ ਦਾ ਸਮਾਂ ਵੀ 2 ਮਈ ਤੋਂ 14 ਮਈ ਤੱਕ ਸਮਾਂ ਘਟਾ ਦਿੱਤਾ ਗਿਆ ਹੈ। 2 ਮਈ ਤੋਂ 14 ਮਈ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪ੍ਰਾਇਮਰੀ ਜਮਾਤਾਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਸਵੇਰੇ 7 ਵਜੇ ਤੋਂ ਦੁਪਹਿਰ 12.30 ਵਜੇ ਤੱਕ ਚੱਲਣਗੀਆਂ।