ਸੁਨੀਲ ਜਾਖੜ ਦਾ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਭਾਜਪਾ ਹੋਰ ਮਜਬੂਤ ਹੋਵੇਗੀ – ਗੌਰਵ ਕੱਕੜ

ਸੁਨੀਲ ਜਾਖੜ ਦਾ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਭਾਜਪਾ ਹੋਰ ਮਜਬੂਤ ਹੋਵੇਗੀ – ਗੌਰਵ ਕੱਕੜ.

ਸੁਨੀਲ ਜਾਖੜ ਦਾ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਭਾਜਪਾ ਹੋਰ ਮਜਬੂਤ ਹੋਵੇਗੀ – ਗੌਰਵ ਕੱਕੜ

ਪਰਵਿੰਦਰ ਸਿੰਘ ਕੰਧਾਰੀ

ਫਰੀਦਕੋਟ, 22 ਮਈ 2022 – ਵਿਧਾਨ ਸਭਾ ਹਲਕਾ ਅਬੋਹਰ ਤੋ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਭਾਜਪਾ ਹੋਰ ਮਜਬੂਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਰੀਦਕੋਟ ਦੇ ਭਾਜਪਾ ਦੇ ਹਲਕਾ ਇੰਚਾਰਜ਼ ਗੌਰਵ ਕੱਕੜ ਨੇ ਕੀਤਾ।

ਉਨ੍ਹਾਂ ਨੇ ਕਿਹਾ  ਇੰਨੇ ਵੱਡੇ ਕੱਦਾਵਰ, ਸੂਝਵਾਨ ਅਤੇ ਇਮਾਨਦਾਰ ਸ਼ਖਸ਼ੀਅਤ ਸੁਨੀਲ ਜਾਖੜ ਦੇ ਕਾਂਗਰਸ ਛੱਡ ਭਾਜਪਾ ਵਿੱਚ ਆਉਣ ਨਾਲ ਭਾਜਪਾ ਨੂੰ ਬਹੁਤ ਵੱਡਾ ਫਾਇਦਾ ਮਿਲੇਗਾ ਤੇ ਉਨ੍ਹਾਂ ਦੇ ਕਾਂਗਰਸ ਛੱਡ ਭਾਜਪਾ ਵਿੱਚ ਆਉਣ ਨਾਲ ਇਹ ਗੱਲ ਸਾਫ ਹੋ ਗਈ ਹੈ, ਕਾਂਗਰਸ ਪਾਰਟੀ ਦਾ ਹੁਣ ਦੇਸ਼ ਭਰ ਵਿੱਚੋਂ ਹੁਣ ਮੁਕੰਮਲ ਸਫਾਇਆ ਹੋਣ ਜਾ ਰਿਹਾ।

ਗੌਰਵ ਕੱਕੜ ਨੇ ਅੱਗੇ ਕਿਹਾ ਜਾਖੜ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਪੰਜਾਬ ਵਿੱਚ ਭਾਜਪਾ ਦਾ ਆਧਾਰ ਹੋਰ ਵਧੇਗਾ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਵੱਡੀ ਜਿੱਤ ਹੋਵੇਗੀ।

Prince

Read Previous

ਪੰਜਾਬੀ ਸਿਨੇਮੇ ਨੂੰ ਮੁੜ ਸੁਰਜੀਤ ਵਾਲੀ ਜੋੜੀ ਹਰਭਜਨ ਮਾਨ ਅਤੇ ਮਨਮੋਹਨ ਸਿੰਘ ਫ਼ਿਰ ਹੋਏ ਸਰਗਰਮ

Read Next

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੋਲ੍ਹੇ, ਹਰ ਰੋਜ਼ 5 ਹਜ਼ਾਰ ਸ਼ਰਧਾਲੂ ਕਰਨਗੇ ਦਰਸ਼ਨ

Leave a Reply

Your email address will not be published. Required fields are marked *