ਚਮੋਲੀ : ਸਿੱਖ ਭਾਈਚਾਰੇ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਸਵੇਰੇ 09.30 ਵਜੇ ਪੂਰੀਆਂ ਰਸਮਾਂ ਨਾਲ ਖੋਲ੍ਹ ਦਿੱਤੇ ਗਏ ਹਨ। ਅੱਜ ਤੋਂ ਇਸ ਯਾਤਰਾ ਦੀ ਸ਼ੁਰੂਆਤ ਹੋ ਚੁੱਕੀ ਹੈ। ਪ੍ਰਸ਼ਾਸਨ ਵੱਲੋਂ ਇਸ ਯਾਤਰਾ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਗਈਆਂ ਹਨ। ਇਸ ਤੋਂ ਪਹਿਲਾਂ ਲੋਕਪਾਲ ਲਕਸ਼ਮਣ ਮੰਦਰ ਦੇ ਦਰਵਾਜ਼ੇ ਸਵੇਰੇ 9 ਵਜੇ ਖੋਲ੍ਹੇ ਗਏ। ਵੱਡੀ ਗਿਣਤੀ ਵਿੱਚ ਸੰਗਤ ਪੁੱਜ ਚੁੱਕੀ ਹੈ। ਕੁਝ ਦਿਨ ਪਹਿਲਾਂ ਰਸਤੇ ਵਿੱਚ ਪਈ ਬਰਫ ਨੂੰ ਹਟਾਇਆ ਗਿਆ ਤੇ ਮੁਲਾਜ਼ਮਾਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।