
ਭਗਵੰਤ ਮਾਨ ਸਰਕਾਰ ਦੇ ਵੱਲੋਂ ਪੰਜਾਬ ਦੇ ਅੰਦਰ ਦਿੱਲੀ ਮਾਡਲ ਨੂੰ ਲਾਗੂ ਕਰਨ ਦੇ ਲਈ ਪੂਰੇ ਜ਼ੋਰਾਂ ਸ਼ੋਰਾਂ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ।
ਮਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ, 15 ਅਗਸਤ ਨੂੰ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ, ਜਦੋਂਕਿ, ਮੁਹੱਲਾ ਕਲੀਨਿਕਾਂ ਤੋਂ ਬਾਅਦ ਸਮਾਰਟ ਸਕੂਲ ਪੰਜਾਬ ਦੇ ਅੰਦਰ ਖੋਲ੍ਹੇ ਜਾਣਗੇ।
ਪੰਜਾਬ ਸਰਕਾਰ ਨੇ ਆਪਣੇ ਐਲਾਨ ਵਿੱਚ ਇਹ ਵੀ ਦੱਸਿਆ ਹੈ ਕਿ, ਪੰਜਾਬ ਭਰ ਦੇ ਅੰਦਰ ਪਹਿਲੇ ਗੇੜ ਵਿੱਚ 117 ਸਕੂਲ ਖੋਲ੍ਹੇ ਜਾਣਗੇ ਅਤੇ ਇਸ ਸਬੰਧੀ ਬਹੁਤ ਜਲਦ ਸਰਕਾਰ ਵਲੋਂ ਬਜ਼ਟ ਜਾਰੀ ਕੀਤਾ ਜਾਵੇਗਾ।