ਪੰਜਾਬ ‘ਚ ਫਿਰ ਤੋਂ ਕਰੋਨਾ ਦਾ ਕਹਿਰ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ‘ਚ 2 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਇੱਕ ਮਰੀਜ਼ ਦੀ ਅੰਮ੍ਰਿਤਸਰ ਅਤੇ ਦੂਜੇ ਦੀ ਲੁਧਿਆਣਾ ਵਿੱਚ ਮੌਤ ਹੋ ਗਈ। ਇਸ ਦੇ ਨਾਲ ਹੀ ਪਿਛਲੇ ਢਾਈ ਮਹੀਨਿਆਂ ‘ਚ ਪਹਿਲੀ ਵਾਰ 134 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਸ ਤੋਂ ਬਾਅਦ ਪੰਜਾਬ ‘ਚ ਕੋਰੋਨਾ ਦੀ ਸਕਾਰਾਤਮਕ ਦਰ 1.22 ਫੀਸਦੀ ‘ਤੇ ਪਹੁੰਚ ਗਈ ਹੈ।